ਬਹੁਜਨ ਸਮਾਜ ਪਾਰਟੀ ਪੰਜਾਬ ਪ੍ਰਦੇਸ਼ ਇਕਾਈ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਦੀ ਰਾਜਨੀਤੀ ਨਾਲ ਜੁੜੀ ਹੋਈ ਹੈ ਕਿਉਂਕਿ ਬਸਪਾ ਯਾਨੀ ਬਹੁਜਨ ਸਮਾਜ ਪਾਰਟੀ ਨੇ ਆਪਣੀ ਪਾਰਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਗੜ੍ਹੀ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
- ਬਸਪਾ ਹਾਈਕਮਾਂਡ ਨੇ ਇਸ ਸਬੰਧੀ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਪ੍ਰਦੇਸ਼ ਇਕਾਈ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਅਤੇ ਉਨ੍ਹਾਂ ਦੀ ਥਾਂ ‘ਤੇ ਅਵਤਾਰ ਸਿੰਘ ਕਰੀਮਪੁਰੀ, ਜੋ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ, ਨੂੰ ਬਸਪਾ ਪੰਜਾਬ ਪ੍ਰਦੇਸ਼ ਇਕਾਈ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ।