ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫਸਰ, ਮੋਗਾ ਵਜੋਂ ਅਹੁਦਾ ਸੰਭਾਲਿਆ

0

ਮੋਗਾ 22 ਨਵੰਬਰ:- (Rakesh Kumar Chhabra)

ਡਾ: ਕਰਨਜੀਤ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫਸਰ, ਮੋਗਾ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ। ਇਸ ਮੌਕੇ ਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ। ਸਮੂਹ ਸਟਾਫ਼ ਨੂੰ ਉਨ੍ਹਾਂ ਟੀਮ ਦੀ ਤਰ੍ਹਾਂ ਕੰਮ ਕਰਕੇ ਕਿਸਾਨਾਂ ਨੂੰ ਸੁਚੱਜੇ ਤਰੀਕੇ ਨਾਲ ਖੇਤੀਬਾੜੀ ਸਕੀਮਾਂ ਦਾ ਲਾਹਾ ਦਿਵਾਉਣ ਅਤੇ ਸਮੇਂ-ਸਮੇਂ `ਤੇ ਸੀਜ਼ਨਲ ਜਾਗਰੂਕਤਾ ਗਤੀਵਿਧੀਆਂ ਚਾਲੂ ਰੱਖਣ ਲਈ ਪ੍ਰੇਰਿਤ ਕੀਤਾ।
ਡਾ: ਗਿੱਲ ਨੇ ਕਿਹਾ ਕਿ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉੋਣ ਦਿੱਤੀ ਜਾਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿ਼ਲ੍ਹਾ ਮੋਗਾ ਪਹਿਲਾਂ ਹੀ ਕਿਸਾਨਾਂ ਦੀ ਸੇਵਾ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸਾਨਾਂ ਦੇ ਨਾਲ ਤਾਲਮੇਲ ਬਣਾਈ ਰੱਖੇਗਾ। ਫਸਲਾਂ ਸਬੰਧੀ ਹਰ ਤਰ੍ਹਾਂ ਦੀ ਲੋੜੀਂਦੀ ਜਾਣਕਾਰੀ ਦੇਣ ਲਈ ਵਿਭਾਗ ਹਮੇਸ਼ਾ ਵਚਨਬੱਧ ਰਹੇਗਾ। ਕਿਸਾਨਾਂ ਨੂੰ ਉਚ ਮਿਆਰ ਦੀਆਂ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ ਮੁਹੱਈਆ ਕਰਾਉਣਾ ਵਿਭਾਗ ਦੀ ਅਹਿਮ ਜਿੰਮੇਵਾਰੀ ਹੈ ਅਤੇ ਇਹ ਜਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤ ਬਚਾਉਣ ਲਈ ਹੁਣ ਫਸਲੀ ਵਿਭਿੰਨਤਾ ਦੀ ਮੁੱਖ ਭੂਮਿਕਾ ਰਹੇਗੀ। ਇਸ ਸਮੇਂ ਉਨ੍ਹਾਂ ਕਿਹਾ ਕਿ ਕਿਸਾਨ ਅਤੇ ਖੇਤੀਬਾੜੀ ਵਿਭਾਗ ਦਾ ਆਪਸੀ ਗੂੜਾ ਸਬੰਧ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼਼ਕਲ ਪੇਸ਼ ਆਵੇ ਤਾਂ ਉਹ ਬਲਾਕ ਖੇਤੀਬਾੜੀ ਅਫਸਰਾਂ, ਖੇਤੀਬਾੜੀ ਵਿਕਾਸ ਅਫਸਰਾਂ ਜਾਂ ਮੁੱਖ ਖੇਤੀਬਾੜੀ ਅਫਸਰ ਨਾਲ ਸਿੱਧੇ ਤੌਰ ਤੇ ਸੰਪਰਕ ਕਰ ਸਕਦੇ ਹਨ। ਇਸ ਸਮੇਂ ਉਨ੍ਹਾਂ ਸਮੂਹ ਖਾਦ, ਬੀਜ ਅਤੇ ਪੈਸਟੀਸਾਈਡਜ਼ ਵਿਕਰੇਤਾਂਵਾ ਨੂੰ ਅਪੀਲ ਕੀਤੀ ਕਿ ਖੇਤੀ ਸਮੱਗਰੀ ਦੀ ਵਿਕਰੀ ਹਮੇਸ਼ਾ ਪੱਕੇ ਬਿੱਲ ਤੇ ਹੀ ਕਿਸਾਨਾਂ ਨੂੰ ਕੀਤੀ ਜਾਵੇ ਅਤੇ ਕੋਈ ਵੀ ਅਣਅਧਿਕਾਰਤ ਸਮੱਗਰੀ ਦੀ ਵਿਕਰੀ ਨਾ ਕੀਤੀ ਜਾਵੇ। ਇਸ ਸਬੰਧ ਵਿਚ ਪਹਿਲਾਂ ਵੀ ਵਿਭਾਗ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ ਅਤੇ ਹਮੇਸ਼ਾ ਰੱਖੀ ਜਾਵੇਗੀ।
ਇਸ ਮੌਕੇ ਤੇ ਡਾ: ਸੁਖਰਾਜ ਕੌਰ ਖੇਤੀਬਾੜੀ ਅਫਸਰ, ਡਾ: ਗੁਰਬਾਜ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ: ਅਮਰਜੀਤ ਸਿੰਘ, ਡਾ: ਖੁਸ਼ਦੀਪ ਸਿੰਘ, ਡਾ: ਜਗਦੀਪ ਸਿੰਘ, ਡਾ: ਗੁਰਲਵਲੀਨ ਸਿੰਘ, ਡਾ: ਜਸਬੀਰ ਕੌਰ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਰਾਜਿੰਦਰਪਾਲ ਸਿੰਘ ਸੁਪਰਡੈਂਟ, ਸ੍ਰੀ ਪ੍ਰਦੀਪ ਕੁਮਾਰ ਮਨਦੀਪ ਕੌਰ ਏ.ਐਸ.ਆਈ, ਮਾਣਕ ਸਿੰਘ ਖੋਸਾ ਸਟੈਨੋਗ੍ਰਾਫ਼ਰ ਤੋਂ ਇਲਾਵਾ ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਸੀ।

About The Author

Leave a Reply

Your email address will not be published. Required fields are marked *