
ਭਾਰਤੀ ਮਾਲੀਆ ਸੇਵਾ (ਕਸਟਮ ਅਤੇ ਅਸਿੱਧੇ ਟੈਕਸ) ਦੇ ਸਿਖਿਆਰਥੀ ਅਧਿਕਾਰੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਬਦਲਦੇ ਸਮਾਜਿਕ-ਆਰਥਿਕ ਦ੍ਰਿਸ਼ ਵਿੱਚ ਰਾਸ਼ਟਰੀ ਹਿੱਤ ਦਾ ਏਜੰਡਾ ਵੱਡੇ ਪੱਧਰ ‘ਤੇ ਅੰਤਰਰਾਸ਼ਟਰੀ ਆਰਥਿਕ ਸਹਿਯੋਗ ਦੁਆਰਾ ਨਿਰਧਾਰਤ ਕੀਤਾ ਜਾਂਦਾ ਹੈ। ਉਨ੍ਹਾਂ ਸਿਖਿਆਰਥੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਦੇਸ਼ ਦੀਆਂ ਆਰਥਿਕ ਹੱਦਾਂ ਦੇ ਪਹਿਰੇਦਾਰ ਹਨ।