ਰੋਜ਼ਗਾਰ ਬਿਊਰੋ ਮੋਗਾ ਵਿਖੇ 12 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ, 9 ਦਸੰਬਰ,(Rakesh Kumar Chhabra)
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਵੱਖ-ਵੱਖ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਬੇਰੋਜਗਾਰਾਂ ਨੂੰ ਇਹਨਾਂ ਕੈਂਪਾਂ ਦਾ ਲਾਹਾ ਮਿਲ ਸਕੇ ਅਤੇ ਉਹ ਰੋਜ਼ਗਾਰ ਦੇ ਕਾਬਲ ਬਣ ਸਕਣ।
ਇਸਦੀ ਲਗਾਤਾਰਤਾ ਵਿੱਚ ਹੁਣ 12 ਦਸੰਬਰ, 2024 ਦਿਨ ਵੀਰਵਾਰ ਨੂੰ ਇੱਕ ਪ੍ਰਾਈਵੇਟ ਕੰਪਨੀ ਡਾ: ਆਈ. ਟੀ.ਐਮ ਕਾਲ ਸੈਂਟਰ, ਮੋਹਾਲੀ ਦੁਆਰਾ ਇੱਕ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਾਰਵੀਂ ਪਾਸ ਅਤੇ ਇਸ ਤੋਂ ਉੱਪਰ ਯੋਗਤਾ ਵਾਲੇ ਪ੍ਰਾਰਥੀ (ਲੜਕੇ/ਲੜਕੀਆਂ ਦੋਨੋਂ) ਇੰਟਰਵਿਊ ਦੇ ਸਕਦੇ ਹਨ, ਜਿੰਨਾ ਦੀ ਉਮਰ 18 ਤੋਂ 34 ਦੇ ਵਿੱਚ ਹੈ। ਇਸ ਕੰਪਨੀ ਵਿੱਚ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਬੋਲਣ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ ਅਤੇ ਇਸ ਦੇ ਆਧਾਰ ਤੇ ਪ੍ਰਾਰਥੀਆਂ ਨੂੰ ਕਾਲਿੰਗ/ਬੈਕ ਐਂਡ ਅਤੇ ਹੋਰ ਸਿਟਿੰਗ ਜਾਬ ਲਈ ਸਲੈਕਟ ਕੀਤਾ ਜਾ ਸਕਦਾ ਹੈ। ਪ੍ਰਾਰਥੀਆਂ ਨੂੰ ਨੌਕਰੀ ਮੋਹਾਲੀ ਵਿਖੇ ਕਰਨੀ ਪਵੇਗੀ। ਇਸ ਦੀ ਸੈਲਰੀ 10 ਤੋਂ 18 ਹਜ਼ਾਰ ਤੱਕ ਹੋ ਸਕਦੀ ਹੈ। ਇਸ ਕੈਂਪ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 1 ਵਜੇ ਤੱਕ ਦਾ ਹੋਵੇਗਾ।
ਇਸ ਸਬੰਧੀ ਸ਼੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉ਼ਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਦੱਸਿਆ ਕਿ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਕੈਂਪ ਵਿੱਚ ਹਾਜ਼ਰ ਹੋਣ ਵਾਲੀ ਪ੍ਰਾਈਵੇਟ ਕੰਪਨੀ ਵੱਲੋਂ ਇੰਟਰਵਿਊ ਦੀ ਪ੍ਰਕਿਰਿਆ ਰਾਹੀਂ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ।
ਉਹਨਾਂ ਜ਼ਿਲ੍ਹਾ ਮੋਗਾ ਦੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਯੋਗ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਲੋੜੀਂਦੇ ਦਸਤਾਵੇਜ, ਰਿਜਿਊਮ, ਆਧਾਰ ਕਾਰਡ ਲੈ ਕੇ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਮੋਗਾ, ਚਿਨਾਬ-ਜੇਹਲਮ ਬਲਾਕ, ਤੀਜੀ ਮੰਜਿਲ, ਡੀ.ਸੀ.ਕੰਪਲੈਕਸ, ਨੈਸਲੇ ਦੇ ਸਾਹਮਣੇ ਅਤੇ ਹੈਲਪਲਾਈਨ ਨੰਬਰ 62392-66860 ਤੇ ਸੰਪਰਕ ਕੀਤਾ ਜਾ ਸਕਦਾ ਹੈ।