ਯੁਵਕ ਸੇਵਾਵਾਂ ਵਿਭਾਗ, ਮੋਗਾ ਵੱਲੋਂ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ ਟੂ ਕੈਪੀਟਲ ਸਟੇਟ ਦਿੱਲੀ ਪ੍ਰੋਗਰਾਮ ਲਈ ਟੀਮ ਰਵਾਨਾ ਪ੍ਰੋਗਰਾਮ ਵਿੱਚ ਭਾਗ ਲੈ ਰਹੇ 45 ਨੌਜਵਾਨ ਲੜਕੇ ਲੜਕੀਆਂ ਸਾਰਾ ਖਰਚਾ ਕਰ ਰਿਹਾ ਯੁਵਕ ਸੇਵਾਵਾਂ ਵਿਭਾਗ

0

ਮੋਗਾ, 11 ਦਸੰਬਰ,(Rakesh Kumar Chhabra)

ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰ.ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਵਿੱਚ 11 ਦਸੰਬਰ ਤੋਂ 14 ਦਸੰਬਰ, 2024 ਤੱਕ ਮੋਗਾ ਤੋਂ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ ਟੂ ਕੈਪੀਟਲ ਸਟੇਟ ਦਿੱਲੀ ਪ੍ਰੋਗਰਾਮ ਲਈ ਜ਼ਿਲ੍ਹਾ ਮੋਗਾ ਦੇ 45 ਯੁਵਕ/ਯੁਵਤੀਆਂ ਨੂੰ ਬੱਸ ਸਟੈੱਡ ਮੋਗਾ ਤੋਂ ਰਵਾਨਾ ਕੀਤਾ ਗਿਆ।
ਇਸ ਸਮੇਂ ਸ੍ਰ. ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ,ਮੋਗਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਦੌਰਾ ਪ੍ਰੋਗਰਾਮ ਵਿਭਾਗ ਵੱਲੋਂ ਹਰ ਸਾਲ ਲਗਾਏ ਜਾਂਦੇ ਹਨ ਅਤੇ ਦੌਰਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਵਿਭਾਗ ਵੱਲੋਂ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦੌਰਾ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੇ ਸੂਬਿਆਂ ਦੇ ਸੱਭਿਆਚਾਰ ਅਤੇ ਸੰਸਕ੍ਰਿਤੀ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣਾ ਹੈ ਅਤੇ ਉਸ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ ਤਾਂ ਕਿ ਉਹਨਾਂ ਦੇ ਗਿਆਨ ਵਿੱਚ ਵਾਧਾ ਹੋ ਸਕੇ ਅਤੇ ਅਨੇਕਤਾ ਵਿੱਚ ਏਕਤਾ ਨਾਲ ਭਰਾਤਰੀ ਭਾਵ ਬਣਿਆ ਰਹੇ।
ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾ ਪ੍ਰੋਗਰਾਮ ਵਿੱਚ ਜ਼ਿਲ੍ਹਾ ਮੋਗਾ, ਕਪੂਰਥਲਾ ਅਤੇ ਲੁਧਿਆਣਾ ਦੇ ਵੱਖ ਵੱਖ ਸਕੂਲਾਂ/ਯੂਥ ਕਲੱਬਾਂ ਦੇ 135 ਵਿਦਿਆਰਥੀ ਅਤੇ ਮੈਂਬਰ ਭਾਗ ਲੈ ਰਹੇ ਹਨ। ਇਸ ਸਮੇਂ ਐਡਵੋਕੇਟ ਗੁਰਪ੍ਰੀਤ ਸਿੰਘ, ਤਰਨਜੀਤ ਕੌਰ ਸਟੈਨੋ, ਸ਼੍ਰੀਮਤੀ ਮਨਪ੍ਰੀਤ ਕੌਰ ਪ੍ਰਿੰਸੀਪਲ, ਸੰਦੀਪ ਸਿੰਘ ਸੇਠੀ, ਦਵਿੰਦਰ ਸਿੰਘ ਗਿੱਲ, ਦੀਪਕ ਸ਼ਰਮਾ, ਗੁਰਚਰਨ ਸਿੰਘ, ਗੁਰਵਿੰਦਰ ਕੌਰ, ਨਰਿੰਦਰ ਗੋਸਲ ਆਦਿ ਹਾਜ਼ਰ ਸਨ।

About The Author

Leave a Reply

Your email address will not be published. Required fields are marked *