ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਦੇ ਪ੍ਰਬੰਧ ਮੁਕੰਮਲ-ਪੂਰੀ ਪਾਰਦਸ਼ਤਾ ਤੇ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ ਚੋਣਾਂ, ਵੋਟਰ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਕਰਨ ਆਪਣੀ ਵੋਟ ਦਾ ਇਸਤੇਮਾਲ-ਵਧੀਕ ਜ਼ਿਲਾ ਚੋਣਕਾਰ ਅਫ਼ਸਰ

ਮੋਗਾ, 19 ਦਸੰਬਰ :(Rakesh Kumar Chhabra)
ਜ਼ਿਲਾ ਮੋਗਾ ਦੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ 8 ਤੇ 10 ਵਿੱਚ ਇੱਕ ਇੱਕ ਬੂਥ ਉਪਰ ਵੋਟਾਂ ਪੈਣ ਜਾ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਕਤ ਵਾਰਡਾਂ ਵਿੱਚ ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਹਨਾਂ ਦੱਸਿਆ ਕਿ ਇਹਨਾਂ ਨੂੰ ਵੋਟਾਂ ਦਾ ਕਾਰਜ ਪੂਰੀ ਪਾਰਦਰਸ਼ੀ ਤੇ ਅਮਨ ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ। ਇਹਨਾਂ ਚੋਣਾਂ ਵਿੱਚ ਚੋਣ ਅਮਲੇ ਦੀਆਂ 6 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਕੁੱਲ 24 ਮੁਲਾਜਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, 16 ਮੁਲਾਜਮਾਂ ਨੂੰ ਰਿਜਰਵ ਰੱਖਿਆ ਜਾਵੇਗਾ। ਹਰੇਕ ਟੀਮ ਵਿੱਚ 2 ਪੁਲਿਸ ਮੁਲਾਜਮ ਤਾਇਨਾਤ ਹਨ।
ਸ੍ਰ.ਜਗਵਿੰਦਰਜੀਤ ਸਿੰਘ ਗਰੇਵਾਲ ਨੇ ਫਤਹਿਗੜ੍ਹ ਪੰਜਤੂਰ ਦੇ 8 ਤੇ 10 ਵਾਰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਤੋਂ ਕਰਨ ਨੂੰ ਯਕੀਨੀ ਬਣਾਉਣ।