ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਬੈਚ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਡੇਅਰੀ ਸਿਖਲਾਈ ਵਿਸਥਾਰ ਕੇਂਦਰ ਗਿੱਲ ਵਿਖੇ ਕੀਤਾ ਪ੍ਰੋਗਰਾਮ ਦਾ ਆਯੋਜਨ ਵਿਦੇਸ਼ਾਂ ਵੱਲ ਭੱਜ ਰਹੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਵਿੱਚ ਰਹਿ ਕੇ ਰੋਜ਼ਗਾਰ ਤੋਰਨ ਲਈ ਪ੍ਰੇਰਿਆ

0

ਮੋਗਾ 20 ਦਸੰਬਰ -(Rakesh Kumar Chhabra)

ਗੁਰਮੀਤ ਸਿੰਘ ਖੁੱਡੀਆਂ,ਕੈਬਿਨਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ,ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਿਆਰਥੀਆਂ ਲਈ ਚਲਾਈ ਜਾ ਰਹੀ ਐਸ.ਸੀ.ਐਸ.ਪੀ ਸਕੀਮ ਅਧੀਨ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਅਤੇ ਚਾਰ ਹਫਤੇ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਬੈਚ ਸਮਾਪਤ ਹੋਣ ਤੇ ਅੱਜ ਮਿਤੀ 20/12/2024 ਨੂੰ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਵਿਖੇ ਸਰਟੀਫਿਕੇਟਾਂ ਦੀ ਵੰਡ ਵਿਧਾਇਕ ਬਾਘਾਪੁਰਾਣਾ ਸ.ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਕੀਤੀ ਗਈ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ.ਸੁਰਿੰਦਰ ਸਿੰਘ ਅਤੇ ਸਰਪੰਚ ਪਿੰਡ ਗਿੱਲ ਦਰਸ਼ਨ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਸਿਖਲਾਈ ਕੇਂਦਰ ਤੇ ਸੁਖਚੈਨ ਦਾ ਬੂਟਾ ਲਗਾਇਆ ਅਤੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਐਨ.ਐਲ.ਐਮ ਸਕੀਮ ਵਿਚ ਪੂਰਾ ਸਹਿਯੋਗ ਦੇਣ ਦਾ ਵੀ ਯਕੀਨ ਦਵਾਇਆ। ਉਹਨਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਜਿਹੜੀ ਕਿ ਵਿਦੇਸ਼ਾਂ ਵੱਲ ਭੱਜਣ ਦੀ ਹੋੜ ਵਿੱਚ ਲੱਗੀ ਹੋਈ ਹੈ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਰਹਿ ਕੇ ਪੰਜਾਬ ਲਈ ਕੰਮ ਕਰਨ ਅਤੇ ਆਪਣੇ ਹੁਨਰ ਦਾ ਉਪਜੋਗ ਪੰਜਾਬ ਦੇ ਵਿਕਾਸ ਲਈ ਕਰਨ। ਉਹਨਾਂ ਭਾਗੀਦਾਰਾਂ ਨੂੰ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿਉਕਿ ਉਹਨਾ ਅੰਦਰ ਪੰਜਾਬ ਵਿੱਚ ਰਹਿ ਕੇ ਹੀ ਆਪਣਾ ਰੋਜ਼ਗਾਰ ਚਲਾਉਣ ਦਾ ਉਤਸ਼ਾਹ ਹੈ ਜਿਸਨੂੰ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਸਹਿਜੋਗ ਨਾਲ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸ਼ਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸ਼ਤ ਸਬਸਿਡੀ ਦਿਵਾਈ ਜਾਵੇਗੀ । ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ । ਉਨ੍ਹਾ ਦਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾ ਦਸਿਆ ਕਿ ਐਨ.ਐਲ.ਐਮ ਸਕੀਮ ਅਧੀਨ ਡੇਅਰੀ ਸਿਖਲਾਈ ਕੋਰਸ ਦੀ ਕਾਉਂਸਲਿੰਗ ਦੀ ਮਿਤੀ 23/12/2024 ਹੈ ਅਤੇ ਹੋਰ ਜਾਣਕਾਰੀ ਲਈ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਨਾਲ 01636-242480 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

About The Author

Leave a Reply

Your email address will not be published. Required fields are marked *