ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਵਿੱਚ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ
ਮੋਗਾ 20 ਦਸੰਬਰ
ਪੰਜਾਬ ਵਿੱਚ ਨਗਰ ਨਿਗਮਾਂ,ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਜਨਰਲ ਇਲੈਕਸ਼ਨ ਅਤੇ ਬਾਈ ਇਲੈਕਸ਼ਨ 21 ਦਸੰਬਰ ਨੂੰ ਹੋਣ ਜਾ ਰਹੇ ਹਨ। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਮੌਜੂਦ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਅਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਵਿੱਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਇਹਨਾਂ ਥਾਵਾਂ ਤੇ 21 ਦਸੰਬਰ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਵੇਚਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਹੁਕਮ ਹੋਟਲਾਂ ਰੈਸਟੋਰੈਂਟਾਂ ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।