ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਏ ਬਾਹਰਲੇ ਵਿਅਕਤੀਆਂ, ਸਮਰਥਕਾਂ, ਰਿਸ਼ਤੇਦਾਰਾਂ ਨੂੰ ਉਮੀਦਵਾਰ ਦਾ ਅਧਿਕਾਰ ਖੇਤਰ ਛੱਡਣਾ ਲਾਜ਼ਮੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਧਿਕਾਰ ਖੇਤਰ ਛੱਡਣ ਦੇ ਆਦੇਸ਼ ਕੀਤੇ ਜਾਰੀ
ਮੋਗਾ, 20 ਦਸੰਬਰ-(Rakesh Kumar Chhabra)
ਪੰਜਾਬ ਵਿੱਚ ਨਗਰ ਨਿਗਮਾਂ,ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਜਨਰਲ ਇਲੈਕਸ਼ਨ ਅਤੇ ਬਾਇ ਇਲੈਕਸ਼ਨ 21 ਦਸੰਬਰ ਨੂੰ ਹੋਣ ਜਾ ਰਹੇ ਹਨ। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾ ਚੁੱਕਾ ਹੈ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ 1994 ਦੇ ਸੈਕਸ਼ਨ ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਸਮਾਪਤ ਹੋਣ ਤੋਂ 48 ਘੰਟੇ ਪਹਿਲਾਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾ ਸਕਦੀ।
ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਮੌਜੂਦ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ ਸਮਰਥਕਾਂ ਰਿਸ਼ਤੇਦਾਰਾਂ ਨੂੰ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਆਦੇਸ਼ ਦਿੱਤੇ ਹਨ ਕਿ ਉਹ ਚੋਣ ਪ੍ਰਚਾਰ ਜਿਹੜਾਕ ਕਿ 19 ਦਸੰਬਰ ਨੂੰ ਖਤਮ ਹੋ ਚੁੱਕਾ ਹੈ, ਇਸ ਲਈ ਇਹ ਜਰੂਰੀ ਹੈ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚਲੇ ਜਾਣ ਅਤੇ ਪੋਲਿੰਗ ਸਮਾਪਤ ਹੋਣ ਤੱਕ ਚੋਣਾਂ ਵਾਲੇ ਅਧਿਕਾਰ ਖੇਤਰ ਵਿੱਚ ਨਾ ਆਉਣ। ਇਹ ਹੁਕਮ ਸਿਵਲ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮੀਆਂ ਤੇ ਲਾਗੂ ਨਹੀਂ ਹੋਵੇਗਾ।