ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਬਿਰਧ ਆਸ਼ਰਮ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਸੁਣੀਆਂ ਮੁਸ਼ਕਿਲਾਂ -ਕਿਹਾ !ਕਾਨੂੰਨ ਤਹਿਤ ਹਰੇਕ ਬਜ਼ੁਰਗ ਨੂੰ ਬੱਚਿਆਂ ਤੋਂ ਖਰਚਾ ਲੈਣ ਦਾ ਅਧਿਕਾਰ, ਮੁਸ਼ਕਿਲ ਵਿੱਚ ਬਜ਼ੁਰਗ ਲੈਣ ਮੁਫ਼ਤ ਕਾਨੂੰਨੀ ਸਹਾਇਤਾ

0

ਮੋਗਾ, 13 ਫਰਵਰੀ,(Rakesh Kumar Chhabra)

ਸ਼੍ਰੀ ਸਰਬਜੀਤ ਸਿੰਘ ਧਾਲੀਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਕਿਰਨ ਜਯੋਤੀ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਬਿਰਧ ਆਸ਼ਰਮ ਗੁਰਦੁਆਰਾ ਚੰਦ ਪੁਰਾਣਾ ਮੋਗਾ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਮੀਟਿੰਗ ਦੌਰਾਨ ਬਜ਼ੁਰਗਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਟ-2007 ਤਹਿਤ ਹਰੇਕ ਬਜ਼ੁਰਗ ਨੂੰ ਆਪਣੇ ਬੱਚਿਆਂ ਤੋਂ ਖਰਚਾ ਲੈਣ ਦਾ ਅਧਿਕਾਰ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗ ਸਿਰਫ਼ ਆਪਣੇ ਪੁੱਤਰਾਂ ਤੋਂ ਹੀ ਨਹੀਂ ਸਗੋਂ ਧੀਆਂ ਤੋਂ ਵੀ ਖ਼ਰਚਾ ਲੈਣ ਦੇ ਹੱਕਦਾਰ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਹੜੇ ਬਜ਼ੁਰਗ ਆਪਣੀ ਜਾਇਦਾਦ ਆਪਣੇ ਬੱਚਿਆਂ ਦੇ ਨਾਂ ‘ਤੇ ਟਰਾਂਸਫਰ ਕਰਵਾਉਂਦੇ ਹਨ,ਪਰ ਬਾਅਦ ਵਿੱਚ ਬੱਚੇ ਬਜ਼ੁਰਗਾਂ ਨੂੰ ਖਰਚਾ ਹੀ ਨਹੀਂ ਦਿੰਦੇ ਸਗੋਂ ਘਰੋਂ ਕੱਢ ਦਿੰਦੇ ਹਨ, ਅਜਿਹੇ ‘ਚ ਬਜ਼ੁਰਗ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹਨਾਂ ਦੀ ਜਾਇਦਾਦ ਨੂੰ ਮੁੜ ਪ੍ਰਾਪਤ ਕਰਨ ਲਈ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਹਰੇਕ ਬਜ਼ੁਰਗ ਵਿਅਕਤੀ/ਔਰਤ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ,ਜਿਸ ਵਿੱਚ ਵਕੀਲ ਦਾ ਸਾਰਾ ਖਰਚਾ ਅਤੇ ਕਾਗਜ਼ਾਤ ਅਥਾਰਟੀ ਵੱਲੋ ਦਿੱਤਾ ਜਾਂਦਾ ਹੈ। ਇਸ ਮੌਕੇ ਜੱਜ ਸਾਹਿਬ ਨੇ ਬਜ਼ੁਰਗਾਂ ਤੋਂ ਆਸ਼ਰਮ ਦੇ ਪ੍ਰਬੰਧਾਂ ਬਾਰੇ ਵੀ ਪੁੱਛਗਿੱਛ ਕੀਤੀ,ਜਿਸ ਦੇ ਬਜ਼ੁਰਗਾਂ ਵੱਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ।

About The Author

Leave a Reply

Your email address will not be published. Required fields are marked *