ਡੇਅਰੀ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ – ਅਗਲਾ ਬੈਚ 10 ਮਾਰਚ ਤੋਂ ਹੋਵੇਗਾ ਸ਼ੁਰੂ
ਮੋਗਾ, 4 ਮਾਰਚ (Rakesh Kumar Chhabra) – ਕੈਬਨਿਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਸਵੈ-ਰੋਜ਼ਗਾਰ ਡੇਅਰੀ ਸਿਖਲਾਈ ਕੋਰਸ ਦਾ ਬੈਚ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਵਿਖੇ ਸਰਟੀਫਿਕੇਟਾਂ ਦੀ ਵੰਡ ਸ਼੍ਰੀ ਸਿਮਰਨਜੀਤ ਸ਼ਰਮਾ ਡਾਇਰੈਕਟਰ ਖਾਦੀ ਬੋਰਡ ਪੰਜਾਬ, ਸ. ਮਿਲਾਪ ਸਿੰਘ ਯੂਥ ਆਗੂ ਅਤੇ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ. ਸੁਰਿੰਦਰ ਸਿੰਘ ਵਲੋਂ ਕੀਤੀ ਗਈ।
ਇਸ ਮੌਕੇ ਸਿਮਰਨਜੀਤ ਸ਼ਰਮਾ ਡਾਇਰੈਕਟਰ ਖਾਦੀ ਬੋਰਡ ਪੰਜਾਬ ਵੱਲੋਂ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਐਨ.ਐਲ.ਐਮ ਸਕੀਮ ਵਿਚ ਪੂਰਾ ਸਹਿਯੋਗ ਦੇਣ ਦਾ ਵੀ ਯਕੀਨ ਦਵਾਇਆ।
ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸ਼ਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸ਼ਤ ਸਬਸਿਡੀ ਦਿਵਾਈ ਜਾਵੇਗੀ। ਉਹਨਾਂ ਕਿਹਾ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵੱਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵੱਲੋਂ ਪਿੰਡਾਂ ਵਿਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ ।
ਉਹਨਾਂ ਕਿਹਾ ਕਿ ਅਗਲੇ 2 ਹਫਤੇ ਸਵੈ-ਰੋਜ਼ਗਾਰ ਡੇਅਰੀ ਸਿਖਲਾਈ ਕੋਰਸ ਦਾ ਬੈਚ ਮਿਤੀ 10 ਮਾਰਚ 2025 ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਨਾਲ ਸੰਪਰਕ ਕੀਤਾ ਜਾਵੇ ਜਾਂ 01636-242480 ਨੰਬਰ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ